ਇਹ ਬੱਸ ਤਲਵੰਡੀ ਸਾਬੋ ਤੋਂ ਬਠਿੰਡਾ ਜਾ ਰਹੀ ਸੀ ਅਤੇ ਪਿੰਡ ਜੀਵਨ ਸਿੰਘ ਵਾਲਾ ਕੋਲ ਰੱਦ ਨਹਿਰ ਵਿੱਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਮੌਕੇ ‘ਤੇ ਜ਼ਿਲ੍ਹਾ ਪੁਲਿਸ ਬਚਾਅ ਕਾਰਜਾਂ ਵਿੱਚ ਜੁੱਟ ਗਈ। ਐਸ.ਐਸ.ਪੀ. ਬਠਿੰਡਾ ਅਤੇ ਐਸ.ਡੀ.ਐੱਮ. ਤਲਵੰਡੀ ਸਾਬੋ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਬੱਸ ਦੇ ਥੱਲੇ ਵੀ ਕੁੱਝ ਸਵਾਰੀਆਂ ਹੋ ਸਕਦੀਆਂ ਹਨ।