ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਗਵਾੜਾ ਸ਼ਹਿਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਫਗਵਾੜਾ ਸ਼ਹਿਰ ਦੀਆਂ ਵੱਖ-ਵੱਖ ਗਲੀਆਂ, ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਛੇਵੀਂ ਪਾਤਸ਼ਾਹੀ ਗੁਰਦੁਆਰਾ, ਫਗਵਾੜਾ ਵਿਖੇ ਸੰਪੂਰਨ ਹੋਵੇਗਾ।