ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਭਾਰਤਪੋਲ ਪੋਰਟਲ ਦੀ ਸ਼ੁਰੂਆਤ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਇਸ ਭਾਰਤਪੋਲ ਪੋਰਟਲ ਦੀ ਸ਼ੁਰੂਆਤ ਨਾਲ ਦੇਸ਼ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਸਲ-ਸਮੇਂ ਦੀ ਜਾਣਕਾਰੀ ਤੱਕ ਪਹੁੰਚ ਕਰਨ ਦੇ ਯੋਗ ਹੋਣਗੀਆਂ ਅਤੇ ਜਾਂਚ ਏਜੰਸੀਆਂ ਸਾਈਬਰ, ਵਿੱਤੀ ਅਤੇ ਹੋਰ ਅਪਰਾਧਾਂ ਵਿੱਚ ਅੰਤਰਰਾਸ਼ਟਰੀ ਪੁਲਿਸ ਤੋਂ ਤੁਰੰਤ ਮਦਦ ਲੈ ਸਕਣਗੀਆਂ। ਇਸ ਪੋਰਟਲ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਬਣਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੋਰਟਲ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਪੁਲਿਸ ਲਈ ਵੀ ਮਦਦਗਾਰ ਸਾਬਿਤ ਹੋਵੇਗਾ। ਇਸ ਨਾਲ ਜਾਂਚ ਏਜੰਸੀਆਂ ਅਤੇ ਸੂਬਾ ਪੁਲਿਸ ਇੰਟਰਪੋਲ ਤੋਂ ਵਿਦੇਸ਼ ਭੱਜ ਚੁੱਕੇ ਅਪਰਾਧੀਆਂ ਅਤੇ ਅਪਰਾਧਾਂ ਨਾਲ ਜੁੜੀ ਜਾਣਕਾਰੀ ਹਾਸਿਲ ਕਰ ਸਕਣਗੇ। ਇਸ ਪੋਰਟਲ ਰਾਹੀਂ ਸੀ.ਬੀ.ਆਈ. ਕਿਸੇ ਵੀ ਮਾਮਲੇ ਦੀ ਜਾਂਚ ਵਿੱਚ ਮਦਦ ਲਈ ਇੰਟਰਪੋਲ ਦੇ ਹੋਰ ਮੈਂਬਰ ਦੇਸ਼ਾਂ ਦੀਆਂ ਜਾਂਚ ਏਜੰਸੀਆਂ ਤੋਂ ਵੀ ਜਾਣਕਾਰੀ ਲੈ ਸਕੇਗੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਰਨਗੇ ਭਾਰਤਪੋਲ ਪੋਰਟਲ ਦੀ ਸ਼ੁਰੂਆਤ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
