ਇਹ ਖ਼ਬਰ ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਨਜ਼ਦੀਕ ਸਥਿਤ ਸ਼ੀਤਲਾ ਮਾਤਾ ਮੰਦਰ ਦੀ ਹੈ ਜਿੱਥੇ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਮੰਦਿਰ ਦੇ ਪ੍ਰਬੰਧਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਰਾਤ ਚੋਰਾਂ ਵੱਲੋਂ 40 ਕਿਲੋ ਚਾਂਦੀ ਦੀ ਚੋਰੀ ਕੀਤੀ ਗਈ ਹੈ। ਇਸ ਘਟਨਾ ਦੀਆਂ ਸੀ.ਸੀ.ਟੀ.ਵੀ. ਤਸਵੀਰਾਂ ਸਾਹਮਣੇ ਆਈਆਂ ਹਨ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਕੀਤੀ ਗਈ ਹੈ।