ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸੰਗਰੂਰ ਸ਼ਹਿਰ ਵਿੱਚ ਸਭ ਤੋਂ ਘੱਟ ਤਾਪਮਾਨ ਤਿੰਨ ਡਿਗਰੀ ਦਰਜ ਕੀਤਾ ਗਿਆ ਹੈ। ਇਸ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਅਜੇ ਤੱਕ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿੱਚ ਵੀ ਸੀਤ ਲਹਿਰ ਦਾ ਅਲਰਟ ਜਾਰੀ ਹੋਇਆ ਹੈ।