ਪੰਜਾਬ ਰਾਜ ਦੇ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਨਿੱਜੀ ਸਕੂਲ ਦੀ ਬੱਸ ਅਤੇ ਆਈ-20 ਕਾਰ ਵਿਚਕਾਰ ਹੋਇਆ ਜਿਸ ਦੌਰਾਨ 11 ਬੱਚੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਮੌਕੇ ’ਤੇ ਪੁੱਜ ਕੇ ਭਵਾਨੀਗੜ੍ਹ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।