ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਧਰਨੇ ‘ਚ ਅੱਜ ਵੱਡਾ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜ਼ਰ ਫਟ ਗਿਆ ਹੈ ਅਤੇ ਇੱਕ ਨੌਜਵਾਨ ਦਾ ਸਰੀਰ ਝੁਲਸ ਗਿਆ ਹੈ ਅਤੇ ਇਹ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਨੌਜਵਾਨ ਦੀ ਪਛਾਣ ਗੁਰਦਿਆਲ ਸਿੰਘ ਵਜੋਂ ਹੋਈ ਹੈ ਅਤੇ ਇਹ ਸਮਾਣਾ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਇਸ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।