ਇਹ ਸੜਕ ਹਾਦਸਾ ਸੰਘਣੀ ਧੁੰਦ ਕਾਰਨ ਪੰਜਾਬ ਦੇ ਫਿਲੌਰ ਨੈਸ਼ਨਲ ਹਾਈਵੇਅ ’ਤੇ ਵਾਪਰਿਆ ਹੈ। ਜਿਸ ਵਿੱਚ ਦੋ ਬੱਸਾਂ ਅਤੇ ਕੁੱਝ ਹੋਰ ਵਾਹਨ ਵੀ ਸ਼ਿਕਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਯੂ.ਪੀ. ਦੀ ਬੱਸ ਪੁਲ ਤੋਂ ਲਟਕ ਗਈ ਅਤੇ ਦੂਜੀ ਨਿੱਜੀ ਬੱਸ ਦੇ ਪਰਖਚੇ ਉੱਡ ਗਏ। ਇਸ ਹਾਦਸੇ ਦੌਰਾਨ ਜਾਨ ਮਾਲ ਦਾ ਨੁਕਸਾਨ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ ਪਰ ਕੁੱਝ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਪੁਲਿਸ ਪ੍ਰਸ਼ਾਸਨ ਨੇ ਮੌਕੇ ’ਤੇ ਪੁੱਜ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਇੱਕ ਬੱਸ ਦਾ ਡਰਾਈਵਰ ਫ਼ਰਾਰ ਦੱਸਿਆ ਜਾ ਰਿਹਾ ਹੈ।