ਲੁਧਿਆਣਾ ਦੇ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਇਹ ਘਟਨਾ ਕੱਲ੍ਹ ਦੇਰ ਰਾਤ 12:15 ਵਜੇ ਵਾਪਰੀ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਗੋਗੀ ਉਸ ਸਮੇਂ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਬੈਠੇ ਹੋਏ ਸਨ। ਅਚਾਨਕ ਉਨ੍ਹਾਂ ਦੇ ਪਿਸਤੋਲ ਤੋਂ ਗੋਲੀ ਚੱਲ ਗਈ ਜੋ ਉਨ੍ਹਾਂ ਦੇ ਸਿਰ ਵਿੱਚ ਜਾ ਲੱਗੀ। ਉਸ ਉਪਰੰਤ ਉਨ੍ਹਾਂ ਨੂੰ ਦਿਆਨੰਦ ਹਸਪਤਾਲ ਲਿਜਾਇਆ ਗਿਆ, ਪਰੰਤੂ ਉਹਨਾਂ ਦੀ ਮੌਤ ਹੋ ਚੁੱਕੀ ਸੀ ਜਿਸਦੀ ਪੁਸ਼ਟੀ ਰਾਤ 2 ਵਜੇ ਦੇ ਕਰੀਬ ਪ੍ਰਸ਼ਾਸਨ ਵੱਲੋਂ ਕੀਤੀ ਗਈ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।