ਗੁਰਦਾਸਪੁਰ ਜ਼ਿਲ੍ਹੇ ਦੇ ਕਸਬੇ ਡੇਰਾ ਬਾਬਾ ਨਾਨਕ ਵਿੱਚ ਪਿਛਲੇ ਕਈ ਦਿਨਾਂ ਤੋਂ ਗੋਲੀ ਚੱਲਣ ਤੇ ਕਤਲ-ਏ-ਆਮ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਬੀਤੀ ਸ਼ਾਮ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਚਲਾਈ ਗਈ। ਜਿਸਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਦੇ ਨਿਵਾਸੀਆਂ ਵੱਲੋਂ ਥਾਣੇ ਦਾ ਘਿਰਾਓ ਕੀਤਾ ਗਿਆ ਹੈ। ਵੱਡੀ ਗਿਣਤੀ ਵਿੱਚ ਲੋਕ ਪੁਲਿਸ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ।