ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਦੌਰਾਨ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ ਅਤੇ ਅਮ੍ਰਿਤਪਾਲ ਸਿੰਘ ਨੂੰ ਇਸ ਪਾਰਟੀ ਦੇ ਮੁੱਖ ਸੇਵਾਦਾਰ ਵਜੋਂ ਚੁਣਿਆ ਗਿਆ ਹੈ। ਜਾਣਕਾਰੀ ਅਨੁਸਾਰ ਇਸ ਪਾਰਟੀ ਲਈ ਅਗਲੇ ਤਿੰਨ ਮਹੀਨਿਆਂ ਤੱਕ ਭਰਤੀ ਕੀਤੀ ਜਾਵੇਗੀ ਅਤੇ ਵਿਸਾਖੀ ਵਾਲੇ ਦਿਨ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਜਾਵੇਗਾ।