ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 15 ਤੋਂ 17 ਜਨਵਰੀ ਤੱਕ ਡੀ.ਸੀ. ਦਫ਼ਤਰਾਂ ’ਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰਮਚਾਰੀਆਂ ਵੱਲੋਂ ਅਗਲੇ ਸੋਮਵਾਰ ਨੂੰ ਕੰਮ ਸ਼ੁਰੂ ਕੀਤਾ ਜਾਵੇਗਾ ਕਿਉਂਕਿ ਇਹਨਾਂ ਤਿੰਨ ਦਿਨਾਂ ਦੀ ਹੜਤਾਲ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਨੂੰ ਦਫ਼ਤਰ ਵਿੱਚ ਛੁੱਟੀਆਂ ਹਨ। ਇਸ ਹੜਤਾਲ ਦਾ ਕਾਰਨ ਸਰਕਾਰ ਦਾ ਦਫ਼ਤਰ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਵੱਲ ਧਿਆਨ ਨਾ ਦੇਣਾ ਹੈ। ਇਹ ਵੀ ਕਿਹਾ ਗਿਆ ਹੈ ਕਿ 18 ਜਨਵਰੀ ਨੂੰ ਅਗਲੀ ਕਾਰਵਾਈ ਦਾ ਐਲਾਨ ਕੀਤਾ ਜਾਵੇਗਾ।