ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਮੁਲਾਜ਼ਮ ਮੌਕੇ ‘ਤੇ ਘਟਨਾ ਵਾਲੀ ਥਾਂ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਿੰਡ ਵਾਸੀ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਜਦੋਂ ਉਹ ਦੁੱਧ ਪਾਉਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਤਾਂ ਉਸਨੇ ਗੁਟਕਾ ਸਾਹਿਬ ਦੇ ਕੁੱਝ ਅੰਗ ਤੇ ਖੰਡਿਤ ਗੁਟਕਾ ਸਾਹਿਬ ਨਾਲੇ ਵਿੱਚ ਪਏ ਦੇਖੇ ਅਤੇ ਉਸਨੇ ਗੁਟਕਾ ਸਾਹਿਬ ਦੇ ਅੰਗ ਕੱਢੇ ਤੇ ਆਪਣੇ ਨਾਲ ਘਰ ਲੈ ਆਇਆ ਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ।