ਇਹ ਘਟਨਾ ਜਲੰਧਰ ਦੀ ਦਾਣਾ ਮੰਡੀ ਨੇੜੇ ਸਥਿਤ ਪੈਟਰੋਲ ਪੰਪ ਉੱਤੇ ਵਾਪਰੀ ਜਿੱਥੇ ਅੱਜ ਇੱਕ ਮੋਟਰਸਾਈਕਲ ‘ਤੇ ਸਵਾਰ ਤਿੰਨ ਲੁਟੇਰੇ ਮੈਨੇਜਰ ਤੋਂ ਪੈਸਿਆਂ ਵਾਲਾ ਬੈਗ ਖੋ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਉਹਨਾਂ ਨੇ ਮੈਨੇਜਰ ‘ਤੇ ਹਮਲਾ ਵੀ ਕੀਤਾ ਹੈ। ਮੌਕੇ ‘ਤੇ ਪੁਲਿਸ ਮੁਲਾਜ਼ਮ ਪਹੁੰਚੇ ਅਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ।