ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ‘ਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਇਹ ਨਿਯਮ ਪੰਜਾਬ ਦੇ ਚਾਰ ਸ਼ਹਿਰਾਂ ਜਿਵੇਂ ਮੋਹਾਲੀ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਵਿੱਚ 26 ਜਨਵਰੀ ਤੋਂ ਸ਼ੁਰੂ ਹੋਵੇਗਾ। ਜਾਣਕਾਰੀ ਅਨੁਸਾਰ ਟਰੈਫਿਕ ਸਿਗਨਲਾਂ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਟ੍ਰਾਇਲ ਪੂਰਾ ਕਰ ਲਿਆ ਗਿਆ ਹੈ ਅਤੇ ਹੁਣ ਇਹ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸ਼ਹਿਰਾਂ ‘ਚ ਟ੍ਰੈਫਿਕ ਵਿਵਸਥਾ ਵੱਲੋਂ ਟ੍ਰੈਫ਼ਿਕ ਪੁਲਿਸ ਦੇ ਨਾਲ-ਨਾਲ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ‘ਚ ਰਹੇਗੀ ਅਤੇ ਕੈਮਰਿਆਂ ਲਈ ਕੰਟਰੋਲ ਰੂਮ ਵੀ ਵਿਕਸਿਤ ਕੀਤੇ ਗਏ ਹਨ ਜਿੱਥੇ ਟ੍ਰੈਫ਼ਿਕ ਪੁਲਿਸ ਮੁਲਾਜ਼ਮ 24 ਘੰਟੇ ਨਿਗਰਾਨੀ ਕਰਨਗੇ। ਦੱਸ ਦਈਏ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਤਿਆਰ ਕੀਤੇ ਜਾਣਗੇ ਅਤੇ ਡਾਕ ਰਾਹੀਂ ਘਰ ਪਹੁੰਚ ਜਾਣਗੇ।