ਪੰਜਾਬ ਸਰਕਾਰ ਨੇ ਡਾਕਟਰਾਂ ਦੀ ਤਨਖਾਹ ਵਧਾਉਣ ਦੀ ਮੰਗ ਨੂੰ ਪੂਰਾ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ਡਾਕਟਰਾਂ ਦੀਆਂ ਤਨਖਾਹਾਂ ਨੂੰ ਤਿੰਨ ਪੜਾਵਾਂ ਵਿੱਚ ਵਧਾਇਆ ਜਾਵੇਗਾ। ਇਹ ਵੀ ਦੱਸਿਆ ਗਿਆ ਹੈ ਕਿ ਡਾਕਟਰਾਂ ਦੀ ਨਿਯੁਕਤੀ ਦੇ ਸਮੇਂ ਤਨਖਾਹ 56,100 ਰੁਪਏ, 5 ਸਾਲ ਤੋਂ ਬਾਅਦ 67,400 ਅਤੇ 15 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਤਨਖ਼ਾਹ 1.22 ਲੱਖ ਰੁਪਏ ਹੋਵੇਗੀ। ਇਸ ਦੇ ਨਾਲ ਹੀ ਵਿਭਾਗ ਵੱਲੋਂ ਡਾਕਟਰਾਂ ਲਈ 24 ਘੰਟੇ ਸੁਰੱਖਿਆ ਦੀ ਮੰਗ ਕੀਤੀ ਗਈ ਹੈ ਜਿਸ ਦੌਰਾਨ ਹਸਪਤਾਲਾਂ ਵਿੱਚ ਮਹਿਲਾ ਡਾਕਟਰਾਂ ਦੀ ਸੁਰੱਖਿਆ ਲਈ ਗਾਰਡ ਤਾਇਨਾਤ ਕੀਤੇ ਜਾਣਗੇ।