ਜਗਤਾਰ ਸਿੰਘ ਹਵਾਰਾ ਜੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਸਨ, ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਜਿਸ ਦੌਰਾਨ ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਅਦਾਲਤ ਵਿੱਚ ਜਵਾਬਦੇਹ ਹੋਣਗੇ। ਜਾਣਕਾਰੀ ਅਨੁਸਾਰ ਪਿਛਲੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਤਿੰਨਾਂ ਧਿਰਾਂ ਵਿੱਚ ਜਵਾਬ ਮੰਗੇ ਗਏ ਸਨ। ਨਾਲ ਹੀ ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਨੂੰ 1995 ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 2010 ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ। ਹਵਾਰਾ ਨੂੰ ਸਤੰਬਰ 1995 ਵਿੱਚ ਗਿ੍ਫ਼ਤਾਰ ਕੀਤਾ ਗਿਆ ਸੀ।