ਅੱਜ ਸਵਾਰੀਆਂ ਨਾਲ ਭਰੀ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਜਲੰਧਰ ਦੇ ਪਠਾਨਕੋਟ ਰੋਡ ’ਤੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਬਾਕੀ ਦੋ ਵਿਅਕਤੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ‘ਚ ਲਿਜਾਇਆ ਗਿਆ ਹੈ ਅਤੇ ਉਹਨਾਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ ‘ਤੇ ਪੁਲਿਸ ਮੁਲਾਜਮ ਪਹੁੰਚੇ ਅਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ। ਮ੍ਰਿਤਕ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਕਾਲਾ ਬੱਕਰਾ ਦਾ ਵਾਸੀ ਦੱਸਿਆ ਜਾ ਰਿਹਾ ਹੈ। ਇਸ ਬੱਸ ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਕਰ ਲਿਆ ਗਿਆ ਹੈ ਅਤੇ ਬੱਸ ਡਰਾਈਵਰ ਮੌਕੇ ‘ਤੇ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਉਪਰੰਤ ਯਾਤਰੀਆਂ ਨੂੰ ਦੂਸਰੀ ਬੱਸ ਵਿੱਚ ਭੇਜ ਦਿੱਤਾ ਗਿਆ ਸੀ।