ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦੇ ਭਰਾ ਫਜ਼ਲ ਕੁਰੈਸ਼ੀ ਨੇ ਜ਼ਾਕਿਰ ਹੁਸੈਨ, ਜਿਹਨਾਂ ਦਾ ਕੁੱਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਵਾਏ ਹਨ। ਜਿਸ ਲਈ ਉਹ ਵਿਸ਼ੇਸ਼ ਤੌਰ ‘ਤੇ ਮੁੰਬਈ ਤੋਂ ਆਏ ਸਨ ਅਤੇ ਉਹਨਾਂ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਵਾ ਕੇ ਮੈਂ ਬਹੁਤ ਖੁਸ਼ ਹਾਂ ਅਤੇ ਮੈਨੂੰ ਬਹੁਤ ਖੁਸ਼ੀ ਹੈ ਕਿ ਸਿੱਖ ਸ਼ਾਗਿਰਦਾਂ ਨੇ ਮੇਰੀ ਮਦਦ ਕੀਤੀ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੇ ਪਰਿਵਾਰ ਦਾ ਘਰਾਣਾ ਵੀ ਪੰਜਾਬ ਨਾਲ ਸੰਬੰਧਿਤ ਹੈ। ਇਸ ਮੌਕੇ ਫਜ਼ਲ ਕੁਰੈਸ਼ੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰੋਪਾ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।