ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਦੇਵ ਸਿੰਘ ਮੱਤੇਵਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵੀ ਨੇੜਲੇ ਦੋਸਤ ਸਨ। ਉਹਨਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਇੱਕ ਮਸ਼ਹੂਰ ਵਕੀਲ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਵੀ ਦੁੱਖ ਪ੍ਰਗਟਾਇਆ ਗਿਆ ਹੈ ਅਤੇ ਪਰਿਵਾਰ ਨਾਲ ਵੀ ਹਮਦਰਦੀ ਜਤਾਈ ਗਈ ਹੈ।