ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਭੰਗ ਦੀ ਖੇਤੀ ਨੂੰ ਕਾਨੂੰਨੀ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੀਟਿੰਗ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਧਰਮਸ਼ਾਲਾ ਵਿੱਚ ਹੋਈ ਹੈ। ਸਰਕਾਰ ਵੱਲੋਂ ਭੰਗ ਨੂੰ ਕਾਨੂੰਨੀ ਮਾਨਤਾ ਦੇਣ ਲਈ ਬਣਾਈ ਗਈ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਖੇਤੀਬਾੜੀ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਚੁਣਿਆ ਗਿਆ ਹੈ। ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਦੇ ਵੱਖ-ਵੱਖ ਡਿਵੀਜ਼ਨਾਂ ਲਈ 50 ਬੋਲੈਰੋ ਕੈਂਪਰ ਵਾਹਨਾਂ ਅਤੇ ਫੀਲਡ ਅਫਸਰਾਂ ਲਈ 100 ਬਾਈਕ ਖਰੀਦਣ ਲਈ ਵੀ ਪ੍ਰਵਾਨਗੀ ਮਿਲੀ ਹੈ।