ਹਰਿਆਣਾ,ਨਰਾਇਣਗੜ੍ਹ ਹਲਕਾ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ BSP ਲੀਡਰ ਹਰਬਿਲਾਸ ਸਿੰਘ ਰੱਜੂਮਾਜਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਸਮੇਂ BSP ਲੀਡਰ ਆਪਣੇ ਦੋ ਸਾਥੀਆਂ ਨਾਲ ਗੱਡੀ ਵਿੱਚ ਬੈਠੇ ਸਨ ਅਤੇ ਅਚਾਨਕ ਪਿੱਛੋਂ ਆਏ ਹਮਲਾਵਾਰਾਂ ਵੱਲੋਂ ਗੋਲੀਆਂ ਚਲਾ ਕੇ BSP ਲੀਡਰ ਦਾ ਬੇਰਹਿਮੀ ਨਾਲ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਹੈ। ਹਮਲੇ ਦੌਰਾਨ ਹਰਬਿਲਾਸ ਸਿੰਘ ਰੱਜੂਮਾਜਰਾ ਵੱਲੋਂ ਗੱਡੀ ਵਿੱਚੋਂ ਨਿਕਲ ਕੇ ਬਚਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਾਕਾਮਯਾਬ ਰਹੇ। ਹਮਲਾਵਾਰਾਂ ਵੱਲੋਂ ਪਿੱਛਾ ਕੀਤਾ ਗਿਆ ਅਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਹਮਲਾਵਾਰ ਫ਼ਰਾਰ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।