ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਡਿਊਟੀ ’ਤੇ ਤਾਇਨਾਤ ਮਲਕੀਤ ਸਿੰਘ ਪੈਟਰੋਲਿੰਗ ਦੌਰਾਨ ਸ਼ਹੀਦ ਹੋ ਗਿਆ। 31 ਸਾਲਾ ਨੌਜਵਾਨ ਮਲਕੀਤ ਸਿੰਘ ਫੌਜ ਦੀ ਪਹਿਲੀ ਐਫ.ਓ.ਡੀ. ਯੂਨਿਟ ’ਚ ਤਾਇਨਾਤ ਸਨ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਕਲਾਨੌਰ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਮਲਕੀਤ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ ਕੀਤਾ ਜਾਵੇਗਾ।