ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਰਾਸਤੀ ਮਾਰਗ ‘ਤੇ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਅੱਜ ਦਲਿਤ ਜੱਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਬੁੱਤ ਨੂੰ ਦੁੱਧ ਨਾਲ ਧੋਤਾ ਜਾਵੇਗਾ। ਪੁਲਿਸ ਵੱਲੋਂ ਇਸ ਭਖ਼ੇ ਮਾਮਲੇ ਦੇ ਦੋਸ਼ੀ, ਅਕਾਸ਼ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਤੇ CM ਭਗਵੰਤ ਮਾਨ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਬੁੱਤ ਨੂੰ ਤੋੜਨ ਦੀ ਘਟਨਾ ਬਹੁਤ ਨਿੰਦਣਯੋਗ ਹੈ ਅਤੇ ਇਸਦੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।