ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਨਵੇਂ ਮੇਅਰ ਦੀ ਨਿਯੁਕਤੀ ਹੋਵੇਗੀ। ਇਸ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਚੋਣਾਂ ਲਈ ਪ੍ਰਬੰਧ ਕੀਤਾ ਗਿਆ ਹੈ ਜਿੱਥੇ ਅੱਜ 4 ਵਜੇ ਨਵੇਂ ਚੁਣੇ ਮੇਅਰ ਵੱਲੋਂ ਸਹੁੰ ਚੁੱਕ ਦਾ ਸਮਾਗਮ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਕੀਤੀ ਜਾਵੇਗੀ। ਇਸ ਦੌਰਾਨ ਪੁਲਿਸ ਵਿਭਾਗ ਵੱਲੋਂ ਵੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ।