ਡਾ. ਅੰਬੇਡਕਰ ਦੀ ਮੂਰਤੀ ਨੂੰ ਖੰਡਿਤ ਕਰਨ ਦੇ ਮਾਮਲੇ ਦੇ ਚੱਲਦਿਆਂ ਵਾਲਮੀਕਿ ਸਮਾਜ ਵੱਲੋਂ ਭਲਕੇ ਫਿਰੋਜ਼ਪੁਰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬੰਦ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਾਈਵੇਟ ਅਤੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਬਜ਼ਾਰ ਬੰਦ ਰਹਿਣਗੇ। ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਮੈਡੀਕਲ ਸਹੂਲਤਾਂ ਜਾਰੀ ਰਹਿਣਗੀਆਂ ਅਤੇ ਵਿਆਹ ‘ਤੇ ਜਾਣ ਵਾਲੇ ਲੋਕਾਂ ਨੂੰ ਵੀ ਨਹੀਂ ਰੋਕਿਆ ਜਾਵੇਗਾ।