ਜਲੰਧਰ ਦੇ ਆਦਮਪੁਰ ਅਧੀਨ ਆਉਂਦੇ ਪਿੰਡ ਚੋਮੋ ਦੇ ਗੁਰਦੁਆਰਾ ਸਾਹਿਬ ਵਿਖੇ ਦੁਖਦਾਈ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਇੱਕ 55 ਸਾਲਾ ਔਰਤ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਈ ਅਤੇ ਉਸ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ‘ਤੇ ਗ੍ਰੰਥੀ ਸਿੰਘ ਵੱਲੋਂ ਔਰਤ ਨੂੰ ਰੋਕਿਆ ਗਿਆ ਅਤੇ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ ਗਿਆ। ਪੁਲਿਸ ਮੁਲਾਜਮਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਹ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਵੀ ਰਿਕਾਰਡ ਹੋ ਗਈ ਹੈ।