ਮੰਦਰ ‘ਚ 40 ਕਿਲੋ ਚਾਂਦੀ ਚੋਰੀ ਅਤੇ ਬੇਅਦਬੀ ਦਾ ਹੈ ਮਾਮਲਾ
ਅੱਜ ਹਿੰਦੂ ਸੰਗਠਨਾਂ ਅਤੇ ਮੰਦਰ ਕਮੇਟੀ ਵੱਲੋਂ ਲੁਧਿਆਣਾ ਦੇ ਲੁਧਿਆਣਾ-ਫ਼ਿਰੋਜ਼ਪੁਰ ਰੋਡ ਨੂੰ ਜਾਮ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਜਾਮ ਦਾ ਕਾਰਨ ਮੰਦਰ ਵਿੱਚ 40 ਕਿਲੋ ਦੇ ਕਰੀਬ ਚਾਂਦੀ ਚੋਰੀ ਅਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨਾ ਹੈ। ਆਗੂਆਂ ਵੱਲੋਂ ਦੱਸਿਆ ਗਿਆ ਹੈ ਉਹਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਕਈ ਵਾਰ ਮਿਲਿਆ ਗਿਆ ਹੈ ਪਰ ਪੁਲਿਸ ਪ੍ਰਸ਼ਾਸਨ ਨੇ ਇਸ ਘਟਨਾ ‘ਤੇ ਕੋਈ ਧਿਆਨ ਨਹੀਂ ਦਿੱਤਾ ਹੈ ਜਿਸ ਕਾਰਨ ਉਹ ਅੱਜ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ।