ਜਲੰਧਰ : ਵਿਖੇ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਦਿਆਂ ਪੰਜਾਬ ਰੋਡਵੇਜ਼ ਦੇ 3 ਮੁਲਾਜ਼ਮ 55 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਹਨ। ਦੱਸ ਦਈਏ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਹਨਾਂ ਮੁਲਾਜ਼ਮਾਂ ਕੋਲੋਂ 55 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਹੈ। ਪੁਲਿਸ ਵਿਭਾਗ ਵੱਲੋਂ ਦੱਸਿਆ ਗਿਆ ਕਿ ਉਹ ਸੂਚਨਾ ਦੇ ਆਧਾਰ ‘ਤੇ ਬੱਸ ਸਟੈਂਡ ਨੇੜੇ ਚੈਕਿੰਗ ਕਰ ਰਹੇ ਸਨ ਤਾਂ ਉਹਨਾਂ ਵੱਲੋਂ ਇੱਕ ਵਿਅਕਤੀ ਹੱਥ ਵਿੱਚ ਲਿਫਾਫਾ ਫੜੀ ਪੈਦਲ ਆ ਰਿਹਾ ਦੇਖਿਆ। ਉਸ ਵਿਅਕਤੀ ਨੇ ਪੁਲਿਸ ਨੂੰ ਦੇਖਿਆ ਤਾਂ ਉਹ ਘਬਰਾ ਗਿਆ ਤੇ ਲਿਫਾਫਾ ਉੱਥੇ ਹੀ ਸੁੱਟ ਕੇ ਵਾਪਸ ਮੁੜ ਗਿਆ। ਇਸ ਸਮੇਂ ਪੁਲਿਸ ਵੱਲੋਂ ਉਸਨੂੰ ਕਾਬੂ ਕੀਤਾ ਗਿਆ ਅਤੇ ਹੈਰੋਇਨ ਬਰਾਮਦ ਕੀਤੀ ਗਈ।