ਇਹ ਖ਼ਬਰ ਜ਼ਿਲ੍ਹਾ ਅੰਮ੍ਰਿਤਸਰ ਦੇ ਸ਼ਹਿਰ ਅਜਨਾਲਾ ਦੀ ਹੈ ਜਿਥੇ ਅੱਜ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਢਾਈ ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹਨਾਂ ਮੁਲਜ਼ਮਾਂ ਦੀ ਪਹਿਚਾਣ ਲਖਬੀਰ ਸਿੰਘ, ਅਵਤਾਰ ਸਿੰਘ, ਸਮਸ਼ੇਰ ਸਿੰਘ ਸ਼ੇਰਾ ਵਾਸੀ ਭਿੰਡੀ ਸੈਦਾਂ ਅਤੇ ਮਨਜੀਤ ਸਿੰਘ ਕਾਕਾ ਵਾਸੀ ਸੈਦਪੁਰ ਕਲਾ ਵਜੋਂ ਪਾਈ ਗਈ ਹੈ।ਇਹਨਾਂ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਹੈ।