ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਕੁੰਜਰ ਇਲਾਕੇ ਵਿੱਚ ਇੱਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਸਫਲਤਾ ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਸਾਂਝੇ ਆਪ੍ਰੇਸ਼ਨ ‘ਚ ਹਾਸਲ ਕੀਤੀ ਹੈ। ਇਸ ਮੌਕੇ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ ਜਿਹਨਾਂ ਵਿੱਚ ਗੋਲਾ, ਬਾਰੂਦ ਆਦਿ ਪਾਏ ਗਏ ਹਨ। ਇਸ ਕਾਰਵਾਈ ਨੇ ਅੱਤਵਾਦੀਆਂ ਦੀ ਇਸ ਹਰਕਤ ਨੂੰ ਠੱਲ ਪਾਉਣ ਵਿੱਚ ਮਦਦ ਕੀਤੀ ਹੈ ਜੋ ਜੰਮੂ-ਕਸ਼ਮੀਰ ਦੀ ਸ਼ਾਂਤੀ ਨੂੰ ਭੰਗ ਕਰਨ ਵਿੱਚ ਯੋਗਦਾਨ ਪਾ ਸਕਦੀ ਸੀ।