7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ, ਹੋਈ 13 ਫਰਵਰੀ ਲਈ ਮੁਲਤਵੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 7 ਮੈਂਬਰੀ ਕਮੇਟੀ ਦੀ ਜੋ ਇਕੱਤਰਤਾ ਅੱਜ ਹੋਣੀ ਸੀ ਉਹ ਹੁਣ 13 ਫਰਵਰੀ ਲਈ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਹ ਇਕੱਤਰਤਾ ਚੰਡੀਗੜ੍ਹ ਵਿਖੇ ਹੋਵੇਗੀ। ਨਾਲ ਹੀ ਉਹਨਾਂ ਦੱਸਿਆ ਅੱਜ ਦੀ 7 ਮੈਂਬਰੀ ਕਮੇਟੀ ਦੀ ਇੱਕਤਰਤਾ ਪਟਿਆਲਾ ਵਿੱਚ ਹੋਣੀ ਸੀ ਪਰੰਤੂ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੂੰ ਵੀ ਸੱਦਿਆ ਗਿਆ ਸੀ, ਜੋ ਆਪਣੀ ਬੇਟੀ ਦੇ ਵਿਆਹ ਕਾਰਜ ਵਿੱਚ ਰੁੱਝੇ ਹੋਣ ਕਾਰਨ ਇਸ ਮੀਟਿੰਗ ਦਾ ਹਿੱਸਾ ਨਹੀਂ ਸੀ ਬਣ ਸਕਦੇ ਇਸ ਲਈ ਇਹ ਫੈਸਲਾ ਲਿਆ ਗਿਆ ਹੈ।