ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਸੁਣਾ ਦਿੱਤਾ ਹੈ। ਜਾਣਕਾਰੀ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਉੱਤੇ ਉਹਨਾਂ ਦੇ ਇੱਕ ਰਿਸ਼ਤੇਦਾਰ ਵੱਲੋਂ ਉਹਨਾਂ ਦੇ ਪੁਰਾਣੇ ਮਾਮਲੇ ਵਿੱਚ ਗੰਭੀਰ ਇਲਜ਼ਾਮ ਲਗਾਏ ਗਏ ਸਨ। ਜਿਸ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਜਾਂਚ ਕਮੇਟੀ ਬਣਾਈ ਅਤੇ ਉਸ ਮਾਮਲੇ ਦੀ ਪੂਰੀ ਜਾਂਚ ਕੀਤੀ। ਜਿਸ ਤੋਂ ਬਾਅਦ ਹੁਣ ਜਾਂਚ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਦਾ ਕਰਾਰ ਦੇ ਦਿੱਤਾ ਗਿਆ ਹੈ। ਇਸ ਮਾਮਲੇ ਉੱਤੇ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਜੋ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਵਿਰੁੱਧ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸਣਾਉਣ ਵਾਲਾ ਫੈਸਲਾ ਲਿਆ ਗਿਆ ਸੀ ਉਸ ਕਾਰਨ ਹੀ ਉਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।