ਗੈਰ ਸਿਆਸੀ ਧੜਾ SKM ਨੇ 12 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਨੇ ਇਸ ਮਾਮਲੇ ਉੱਤੇ ਆਪਣਾ ਬਿਆਨ ਦਿੰਦਿਆਂ ਕਿਹਾ ਹੈ ਕਿ ਜੇਕਰ ਮੀਟਿੰਗ ਤੈਅ ਹੋਣ ਤੋਂ ਪਹਿਲਾਂ ਕੋਈ ਗੱਲਬਾਤ ਕਰ ਲਈ ਜਾਂਦੀ ਤਾਂ ਮੀਟਿੰਗ ਦੇ ਨਤੀਜੇ ਹੋਰ ਵੀ ਵਧੀਆ ਹੋਣ ਦੀ ਉਮੀਦ ਕੀਤੀ ਜਾ ਸਕਦੀ ਸੀ ਪਰੰਤੂ ਹੁਣ ਅਸੀਂ ਸਪਸ਼ਟ ਕਰਦੇ ਹਾਂ ਕਿ ਅਸੀਂ ਮੀਟਿੰਗ ਵਿੱਚ ਜਾਣ ਤੋਂ ਅਸਮਰਥ ਹਾਂ।