ਅਮਰੀਕਾ ਦੇਸ਼ ਵੱਲੋਂ ਬੀਤੇ ਦਿਨੀ ਗ਼ੈਰ ਕਾਨੂੰਨੀ ਢੰਗ ਨਾਲ ਗਏ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਦਾ ਮਾਮਲਾ ਅਜੇ ਤੱਕ ਭਖਿਆ ਹੋਇਆ ਹੈ ਜਿਸਦੇ ਚੱਲਦਿਆਂ ਪੁਲਿਸ ਵਿਭਾਗ ਵੱਲੋਂ ਵੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਗ਼ੈਰ ਕਾਨੂੰਨੀ ਢੰਗ ਦੀ ਵਰਤੋਂ ਕਰਕੇ ਆਮ ਲੋਕਾਂ ਨੂੰ ਠੱਗਣ ਵਾਲੇ ਏਜੇਂਟਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਅਜਿਹਾ ਹੀ ਅੱਜ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਦੇਖਣ ਨੂੰ ਮਿਲਿਆ ਹੈ ਜਿੱਥੇ ਦੋ ਅਜਿਹੇ ਹੋਰ ਟਰੈਵਲ ਏਜੰਟ ਗ੍ਰਿਫਤਾਰ ਕੀਤੇ ਗਏ ਹਨ। ਨਾਲ ਹੀ ਦੱਸ ਦਈਏ ਕਿ ਇਸ ਕਾਰਵਾਈ ਦੌਰਾਨ ਕੁੱਲ ਐਫ਼.ਆਈ.ਆਰਜ਼. ਦੀ ਗਿਣਤੀ 15 ਹੋ ਗਈ ਹੈ ਜਦਕਿ 3 ਦੋਸ਼ੀ ਏਜੇਂਟ ਗ੍ਰਿਫਤਾਰ ਕਰ ਲਏ ਗਏ ਹਨ।