ਜਾਣਕਾਰੀ ਅਨੁਸਾਰ 22 ਫਰਵਰੀ ਯਾਨੀ ਦਿਨ ਸ਼ਨੀਵਾਰ ਨੂੰ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਇੱਕ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਟਿਊਟ ਵਿਖੇ ਸ਼ਾਮ 6 ਵਜੇ ਕੀਤੀ ਜਾਵੇਗੀ। ਨਾਲ ਹੀ ਦੱਸ ਦਈਏ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਦਿੱਲੀ ਵਿਖੇ ਮੀਟਿੰਗ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ, ਜੋ ਕੇਂਦਰ ਸਰਕਾਰ ਵੱਲੋਂ ਠੁਕਰਾ ਦਿੱਤੀ ਗਈ ਸੀ।