ਇਹ ਸੜਕ ਹਾਦਸਾ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ’ਤੇ ਦਾਣਾ ਮੰਡੀ ਖੈੜਾ ਮੰਦਰ ਦੇ ਸਾਹਮਣੇ ਸੜਕ ਕਿਨਾਰੇ ‘ਤੇ ਵਾਪਰਿਆ ਹੈ ਜਿੱਥੇ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਟਿੱਪਰ ਵੱਲੋਂ ਕੁਚਲ ਦਿੱਤਾ ਗਿਆ ਅਤੇ ਮੌਕੇ ‘ਤੇ ਦੋਹਾਂ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਿਸ ਉਪਰੰਤ ਪ੍ਰਵਾਸੀ ਮਜ਼ਦੂਰਾਂ ਨੇ ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਨੂੰ ਜਾਮ ਕਰ ਦਿੱਤਾ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪੁੱਜੀ ਅਤੇ ਮੌਕੇ ਨੂੰ ਸੰਭਾਲਣ ਅਤੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।