ਅੱਜ ਤੋਂ ਦਿੱਲੀ ਵਿਧਾਨ ਸਭਾ ਦੇ ਸੈਸ਼ਨ ਦੀ ਸ਼ੁਰੂਆਤ ਹੋਵੇਗੀ। ਜਾਣਕਾਰੀ ਅਨੁਸਾਰ ਇਹ ਸੈਸ਼ਨ 27 ਫਰਵਰੀ ਤੱਕ ਜਾਰੀ ਰਹੇਗਾ। ਜਿਸ ਦੌਰਾਨ ਸੈਸ਼ਨ ਦੇ ਪਹਿਲੇ ਦਿਨ, ਉਪ ਰਾਜਪਾਲ ਵੀਕੇ ਸਕਸੈਨਾ ਪ੍ਰੋਟੇਮ ਸਪੀਕਰ ਅਰਵਿੰਦਰ ਸਿੰਘ ਲਵਲੀ ਸਹੁੰ ਚੁੱਕਣਗੇ ਅਤੇ ਪ੍ਰੋਟੇਮ ਸਪੀਕਰ ਅਰਵਿੰਦਰ ਸਿੰਘ ਲਵਲੀ ਸਪੀਕਰ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਸ਼ਿਵਰਾਤਰੀ ਦੇ ਮੱਦੇਨਜ਼ਰ ਇਸ ਸੈਸ਼ਨ ਦੇ ਚੱਲਦਿਆਂ 26 ਫਰਵਰੀ ਨੂੰ ਛੁੱਟੀ ਰਹੇਗੀ। ਨਾਲ ਹੀ ਦੱਸ ਦਈਏ ਕਿ ਇਸ ਸੈਸ਼ਨ ਦੌਰਾਨ ਹੀ ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਕੀਤੀ ਜਾਵੇਗੀ।