ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕੀ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐੱਸ.ਏਡ) ਦੇ 1,600 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਜਿਸਦੇ ਨਾਲ ਅਮਰੀਕਾ ’ਚ ਘੱਟੋ-ਘੱਟ 1,600 ਨੌਕਰੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਇਹ ਕਦਮ ਰਾਸ਼ਟਰਪਤੀ ਟਰੰਪ ਵੱਲੋਂ ਉਸ ਸਮੇਂ ਚੁੱਕਿਆ ਗਿਆ ਸੀ ਜਦੋਂ ਇੱਕ ਫੈਡਰਲ ਜੱਜ ਵੱਲੋਂ ਬੀਤੇ ਸ਼ੁੱਕਰਵਾਰ ਟਰੰਪ ਪ੍ਰਸ਼ਾਸਨ ਨੂੰ ਅਮਰੀਕਾ ਅਤੇ ਦੁਨੀਆ ਭਰ ਵਿੱਚ ਹਜ਼ਾਰਾਂ ਯੂ.ਐਸ.ਏਡ ਮੁਲਾਜ਼ਮਾਂ ਨੂੰ ਕੱਢਣ ਦੀ ਆਪਣੀ ਯੋਜਨਾ ’ਤੇ ਅੱਗੇ ਵਧਣ ਦੀ ਇਜਾਜ਼ਤ ਪ੍ਰਦਾਨ ਕੀਤੀ ਗਈ ਸੀ। ਇਹ ਫ਼ੈਡਰਲ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਰਾਸ਼ਟਰਪਤੀ ਟਰੰਪ ਅਤੇ ਸਰਕਾਰੀ ਕੁਸ਼ਲਤਾ ਵਿਭਾਗ ਦਾ ਇੱਕ ਵੱਡਾ ਕਦਮ ਹੈ। ਇਹ ਨੋਟਿਸ ਟਰੰਪ ਪ੍ਰਸ਼ਾਸਨ ਵੱਲੋਂ ਬੀਤੀ ਰਾਤ ਕਰੀਬ 12 ਵਜੇ ਯੂ.ਐਸ.ਏਡ ਦੇ ਮੁਲਾਜ਼ਮਾਂ ਨੂੰ ਭੇਜਿਆ ਗਿਆ ਸੀ। ਇਸ ਸੰਬੰਧੀ ਪ੍ਰਸ਼ਾਸਨ ਵੱਲੋਂ ਕੋਈ ਸਪੱਸ਼ਟੀਕਰਨ ਅਤੇ ਨਾ ਹੀ ਕੋਈ ਬਿਆਨ ਜਾਰੀ ਕੀਤਾ ਗਿਆ ਹੈ।
ਟਰੰਪ ਪ੍ਰਸ਼ਾਸਨ ਦਾ USAID ‘ਤੇ ਨਿਸ਼ਾਨਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
