ਜਾਣਕਾਰੀ ਅਨੁਸਾਰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਚੈਕਿੰਗ ਦੌਰਾਨ ਕਸਟਮ ਵਿਭਾਗ ਵੱਲੋਂ ਇੱਕ ਵਿਅਕਤੀ ਕੋਲੋਂ 172 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਵਿਅਕਤੀ ਵੱਲੋਂ ਸੋਨੇ ਦੇ ਟੁੱਕੜੇ ਖਜੂਰਾਂ ਵਿੱਚ ਲਕੋਏ ਗਏ ਸਨ ਜੋ ਕਿ ਸ਼ੱਕੀ ਹਾਲਤ ਵਿੱਚ ਕਸਟਮ ਵਿਭਾਗ ਵੱਲੋਂ ਬਰਾਮਦ ਕਰ ਲਏ ਗਏ ਸਨ। ਇਸ ਤੋਂ ਬਾਅਦ ਕਸਟਮ ਵਿਭਾਗ ਵੱਲੋਂ ਇਸ ਯਾਤਰੀ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।