ਕੇਂਦਰ ਸਰਕਾਰ ਨੇ ਇੱਕ ਨਵਾਂ ਐਲਾਨ ਕਰਦਿਆਂ ਵਿੱਤ ਸਕੱਤਰ ਤੁਹਿਨ ਕਾਂਤ ਪਾਂਡੇ ਨੂੰ ਭਾਰਤੀ ਪ੍ਰਤੀਭੂਤੀਆਂ ਅਤੇ ਐਕਸਚੇਂਜ ਬੋਰਡ (SEBI) ਦੇ ਅਗਲੇ ਮੁਖੀ ਵਜੋਂ ਨਿਯੁਕਤ ਕੀਤਾ ਹੈ ਜਿਹਨਾਂ ਦਾ ਕਾਰਜਕਾਲ ਅਗਲੇ ਤਿੰਨ ਸਾਲਾਂ ਤੱਕ ਜਾਰੀ ਰਹੇਗਾ। ਦੱਸ ਦਈਏ ਕਿ ਤੁਹਿਨ ਕਾਂਤ ਪਾਂਡੇ ਮਾਧਬੀ ਪੁਰੀ ਬੁਚ ਜੋ ਅੱਜ ਸੇਵਾਮੁਕਤ ਹੋ ਰਹੇ ਹਨ, ਦੀ ਥਾਂ ਲੈਣਗੇ। ਨਾਲ ਹੀ ਦੱਸ ਦਈਏ ਕਿ ਤੁਹਿਨ ਕਾਂਤ ਪਾਂਡੇ 1987 ਬੈਚ ਦੇ ਓਡੀਸ਼ਾ ਕੇਡਰ ਦੇ ਆਈ.ਏ.ਐਸ. ਅਧਿਕਾਰੀ ਹਨ ਅਤੇ ਉਹਨਾਂ ਨੂੰ 7 ਸਤੰਬਰ 2024 ਨੂੰ ਵਿੱਤ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਸੀ। ਉਹ ਇਸ ਸਮੇਂ ਕੇਂਦਰ ਸਰਕਾਰ ਵਿੱਚ ਚਾਰ ਮਹੱਤਵਪੂਰਨ ਵਿਭਾਗਾਂ ਨੂੰ ਸੰਭਾਲ ਰਹੇ ਹਨ।
ਕੇਂਦਰ ਸਰਕਾਰ ਨੇ ਤੁਹਿਨ ਕਾਂਤ ਪਾਂਡੇ ਨੂੰ SEBI ਦੇ ਅਗਲੇ ਮੁਖੀ ਵਜੋਂ ਕੀਤਾ ਨਿਯੁਕਤ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
