ਜਾਣਕਾਰੀ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਉਹਨਾਂ ਦੇ ਘਰ ਉਹਨਾਂ ਨਾਲ ਮੁਲਾਕਾਤ ਕਰਨਗੇ। ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਇਸ ਮੁਲਾਕਾਤ ਦੌਰਾਨ ਐਡਵੋਕੇਟ ਧਾਮੀ ਵੱਲੋਂ ਕੁੱਝ ਦਿਨ ਪਹਿਲਾਂ ਦਿੱਤੇ ਅਸਤੀਫ਼ੇ ਨੂੰ ਵਾਪਸ ਲੈਣ ਸੰਬੰਧੀ ਚਰਚਾ ਕਰਨ ਦੇ ਨਾਲ ਨਾਲ ਪੰਥਕ ਮਾਮਲਿਆਂ ਸੰਬੰਧੀ ਵਿਚਾਰ ਚਰਚਾ ਕਰ ਸਕਦੇ ਹਨ।