ਦਿੱਲੀ ਭਾਜਪਾ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਨੂੰ ਤੋਹਫ਼ਾ ਦਿੰਦਿਆਂ ਇੱਕ ਨਵਾਂ ਐਲਾਨ ਕੀਤਾ ਹੈ ਜਿਸਦੇ ਤਹਿਤ ਭਾਜਪਾ ਸਰਕਾਰ ਵੱਲੋਂ ਗਰੀਬ ਮਹਿਲਾਵਾਂ ਨੂੰ 2500 ਰੁਪਏ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਲਦ ਹੀ ਇਸਦੇ ਲਈ ਕੈਬਿਨੇਟ ਮੀਟਿੰਗ ਕੀਤੀ ਜਾਵੇਗੀ ਅਤੇ ਇਸ ਸੰਬੰਧੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਵੀ ਜਲਦ ਹੀ ਕੀਤੀ ਜਾਵੇਗੀ।