ਜਾਣਕਾਰੀ ਅਨੁਸਾਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਫ਼ਰੀਦਕੋਟ ਵਾਸੀ ਧਰਮਜੀਤ ਸਿੰਘ ਨਾਮੀ ਇੱਕ ਸ਼ਰਧਾਲੂ ਦੀ ਅੱਜ ਸਵੇਰੇ 9 ਵਜੇ ਦੇ ਕਰੀਬ ਪਰਿਕਰਮਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸ਼ਰਧਾਲੂ ਦੁੱਖ ਭੰਜਨੀ ਬੇਰੀ ਦੇ ਹੇਠ ਪਾਵਨ ਸਰੋਵਰ ‘ਚੋਂ ਜਦ ਇਸ਼ਨਾਨ ਕਰ ਕੇ ਬਾਹਰ ਆਇਆ ਤਾਂ ਉਹ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਬੇਹੋਸ਼ ਹੋ ਕੇ ਡਿੱਗ ਪਿਆ। ਜਿਸ ਤੋਂ ਬਾਅਦ ਇਸ ਸ਼ਰਧਾਲੂ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਦੇ ਚੈੱਕਅੱਪ ਤੋਂ ਬਾਅਦ ਇਹ ਸ਼ਰਧਾਲੂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ।
ਸ੍ਰੀ ਦਰਬਾਰ ਸਾਹਿਬ ਤੋਂ ਸਾਹਮਣੇ ਆਈ ਦਰਦਨਾਕ ਖ਼ਬਰ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
