ਅੰਮ੍ਰਿਤਸਰ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਿਲ ਕਰਦਿਆਂ 6 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਜਿਸ ਦੌਰਾਨ ਪੁਲਿਸ ਵੱਲੋਂ ਕਰੋੜਾਂ ਦੀ ਹੈਰੋਇਨ, 07 ਕਿੱਲੋ 508 ਗ੍ਰਾਮ ਸਮੇਤ 10,000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸਦੇ ਨਾਲ ਹੀ ਗ੍ਰਿਫਤਾਰੀ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਤਿੰਨ ਮੋਬਾਈਲ ਫ਼ੋਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।