ਪ੍ਰੀਤ ਗਰੁੱਪ ਦੇ ਐਮ.ਡੀ. ਹਰੀ ਸਿੰਘ ਪ੍ਰੀਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਵੱਡਾ ਝਟਕਾ ਲੱਗਾ ਹੈ ਦੱਸ ਦਈਏ ਕਿ ਪ੍ਰੀਤ ਗਰੁੱਪ ਦੇ ਐਮ.ਡੀ. ਹਰੀ ਸਿੰਘ ਪ੍ਰੀਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਬਾਰੇ ਹਰੀ ਸਿੰਘ ਪ੍ਰੀਤ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਜਿਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਇਆ ਜਾ ਰਿਹਾ ਹੈ ਉਸ ਨਾਲ ਸਿੱਖ ਕੌਮ ‘ਚ ਕਾਫ਼ੀ ਨਿਰਾਸ਼ਾਜਨਕ ਮਾਹੌਲ ਬਣ ਚੁੱਕਾ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਸਭ ਤੋਂ ਸਿਰਮੋਰ ਸਿੱਖ ਸੰਸਥਾ ਦਾ ਮੁਖੀ ਹੈ।