ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਵੇਂ ਜਥੇਦਾਰ ਦੀ ਨਿਯੁਕਤੀ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਹੋਈ ਨਿਯੁਕਤੀ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਦਿੰਦਿਆਂ ਕਿਹਾ ਕਿ ਨਿਯੁਕਤੀ ਸਮੇਂ ਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਹਾਜ਼ਰ ਸੀ ਤੇ ਨਾ ਹੀ ਪੰਥ ਇਸ ਤੋਂ ਬਗੈਰ ਹੀ ਦਸਤਾਰਬੰਦੀ ਕਰ ਦਿੱਤੀ ਗਈ। ਉਹਨਾਂ ਦਾ ਕਹਿਣਾ ਹੈ ਕਿ ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ ਹੈ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਗਾਏ ਗਏ ਸਨ ਕਿ ਇਨਾ ਨੇ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ ਹਨ। ਅੱਜ ਹੁਣ ਕਿਹੜੀ ਮਰਿਆਦਾ ਦੀ ਪਾਲਣਾ ਹੋਈ ਹੈ।