ਜਾਣਕਾਰੀ ਅਨੁਸਾਰ ED ਵੱਲੋਂ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਭਗੇਲ ਦੇ ਘਰ ਛਾਪੇਮਾਰੀ ਕੀਤੀ ਗਈ ਹੈ ਅਤੇ ਕਈ ਦਸਤਾਵੇਜਾਂ ਦੀ ਵੀ ਚੈਕਿੰਗ ਕੀਤੀ ਗਈ ਹੈ। ਇਸ ਛਾਪੇਮਾਰੀ ਦਾ ਅਸਲ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰੰਤੂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਕੋਲਾ ਘੁਟਾਲਾ ਤੇ ਮਹਾਦੇਵ ਸੱਤਾ ਐਪ ਕੇਸ ਮਾਮਲੇ ਦਾ ਕਾਰਨ ਹੋ ਸਕਦੀ ਹੈ। ਇਸ ਦੇ ਨਾਲ ਦੱਸ ਦਈਏ ਕਿ ED ਵੱਲੋਂ ਛਤੀਸਗੜ੍ਹ ਵਿੱਚ ਹੋਰਨਾਂ 14 ਥਾਵਾਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

