ਬਰਨਾਲਾ ਜ਼ਿਲ੍ਹੇ ਵਿੱਚ ਪਿਛਲੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੇ ਨਾਲ ਕੈਮਿਸਟਾਂ ਦੀਆਂ ਦੁਕਾਨਾਂ ‘ਤੇ ਚੈਕਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਕੈਮਿਸਟ ਐਸੋਸੀਏਸ਼ਨ ਦੇ ਸੱਦੇ ’ਤੇ ਕੈਮਿਸਟਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕੀਤੀਆਂ ਗਈਆਂ ਹਨ ਅਤੇ ਪੁਲਿਸ ਪ੍ਰਸ਼ਾਸਨ ਦਾ ਵਿਰੋਧ ਕੀਤਾ ਜਾ ਰਿਹਾ ਹੈ।