ਜਾਣਕਾਰੀ ਅਨੁਸਾਰ ਜ਼ੀਰਕਪੁਰ ਵਾਸੀ 23 ਸਾਲਾ ਨੌਜਵਾਨ ਲੜਕੀ ਨੂੰ 7 ਮਾਰਚ ਨੂੰ ਚਾਰ ਕਾਰ ਸਵਾਰਾਂ ਵੱਲੋਂ ਅਗਵਾ ਕੀਤਾ ਗਿਆ ਸੀ ਜਿਸ ਉਪਰੰਤ ਪਰਿਵਾਰ ਵੱਲੋਂ ਪੁਲਿਸ ਨੂੰ ਮੌਕੇ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਪੁਲਿਸ ਵੱਲੋਂ ਇਸ ਮਾਮਲੇ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਉਸ ਲੜਕੀ ਦੀ ਲਾਸ਼ ਬਨੂੜ ਦੇ ਖੇਤਾਂ ‘ਚ ਮਿਲੀ ਹੈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਥਾਣੇ ਅੱਗੇ ਧਰਨਾ ਲਗਾਇਆ ਗਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਗਈ ਹੈ।